ਬਠਿੰਡਾ 6, ਜਨਵਰੀ-( ਰਾਵਤ )ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਸਾਰੇ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਾਰਟੀਸ਼ਨ ਦੇ ਕੇਸਾਂ ਤੋਂ ਇਲਾਵਾ ਰਿਕਵਰੀ ਦੇ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖਾਨਗੀ, ਇੰਤਕਾਲ, ਡੀਮਾਰਕੇਸ਼ਨ, ਜਮ੍ਹਾਂਬੰਦੀਆਂ, ਗਿਰਦਾਵਰੀ, ਨੰਬਰਦਾਰੀ, ਸਰਫੇਸੀ ਅਤੇ ਚੌਂਕੀਦਾਰਾਂ ਆਦਿ ਸਬੰਧੀ ਬਕਾਇਆ ਕੇਸਾਂ ਬਾਰੇ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੇਸਾਂ ਦੀ ਈ-ਫਾਇਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨੰਬਰਦਾਰੀ ਨਾਲ ਸਬੰਧਤ ਕੇਸਾਂ ਨੂੰ 6 ਮਹੀਨਿਆਂ ਤੋਂ ਵੱਧ ਪੈਂਡਿੰਗ ਨਾ ਰਹਿਣ ਦਿੱਤਾ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਤੋਂ ਇਲਾਵਾ ਐਸਡੀਐਮਜ਼, ਜ਼ਿਲ੍ਹੇ ਨਾਲ ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਮਾਲ ਵਿਭਾਗ ਨਾਲ ਸਬੰਧਤ ਅਧਿਕਾਰੀ ਆਦਿ ਹਾਜ਼ਰ ਸਨ।
Author: DISHA DARPAN
Journalism is all about headlines and deadlines.






Users Today : 3
Users Yesterday : 12