ਲੁਧਿਆਣਾ ( ਰਾਜੇਸ਼ ਉੱਪਲ ) 31 ਜੁਲਾਈ

ਸਫਾਈ ਸੇਵਕ ਸੰਗਠਨਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਪੂਰੇ ਪੰਜਾਬ ਵਿੱਚ ਭਰਪੂਰ ਸਮਰਥਨ ਮਿਲਿਆ। ਦੁਪਹਿਰ 4 ਵਜੇ ਤੱਕ ਸੂਬੇ ਦੇ ਕਈ ਸ਼ਹਿਰਾਂ ਵਿੱਚ ਬਾਜ਼ਾਰ, ਮਾਰਕੀਟਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਬਰਨਾਲਾ ਵਿੱਚ ਮੁਕੰਮਲ ਬੰਦ ਰਿਹਾ, ਜਦਕਿ ਬਠਿੰਡਾ ਵਿੱਚ ਵੀ ਦੁਕਾਨਾਂ ਅਤੇ ਬਾਜ਼ਾਰ ਬੰਦ ਰਹੇ। ਪੰਜਾਬ ਦੀ ਉਦਯੋਗਿਕ ਅਤੇ ਵਪਾਰਕ ਰਾਜਧਾਨੀ ਲੁਧਿਆਣਾ ਵਿੱਚ ਵੀ ਦੁਪਹਿਰ 4 ਵਜੇ ਤੱਕ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਹੌਲੀ-ਹੌਲੀ ਕੁਝ ਦੁਕਾਨਾਂ ਖੁੱਲਣੀਆਂ ਸ਼ੁਰੂ ਹੋ ਗਈਆਂ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਲੁਧਿਆਣਾ ਦੇ ਕਈ ਮੁੱਖ ਚੌਕਾਂ ਵਿੱਚ ਕੂੜੇ ਦੇ ਢੇਰ ਲਗਾ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਸਫਾਈ ਸੇਵਕ ਸੰਗਠਨਾਂ ਦੀਆਂ ਜਾਇਜ਼ ਮੰਗਾਂ ਦੇ ਸਮਰਥਨ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੋਕਾਂ, ਵਪਾਰੀਆਂ ਅਤੇ ਵੱਖ-ਵੱਖ ਵਰਗਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ।
Author: DISHA DARPAN
Journalism is all about headlines and deadlines.





Users Today : 1
Users Yesterday : 21