ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ (ਰਜਿ.) ਵੱਲੋਂ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ-ਲੁਧਿਆਣਾ

Facebook
Twitter
WhatsApp

ਲੁਧਿਆਣਾ, 1 ਅਗਸਤ (ਰਾਜੇਸ਼ ਉੱਪਲ) : ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ (ਰਜਿ.) ਵੱਲੋਂ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪੱਤਰਕਾਰਾਂ ਨਾਲ ਜੁੜੇ ਮੁੱਦਿਆਂ ਅਤੇ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਸਰਪ੍ਰਸਤ ਜੀ.ਐਸ. ਸੰਧੂ, ਚੇਅਰਮੈਨ ਰਾਕੇਸ਼ ਖੰਨਾ, ਸੂਬਾ ਪ੍ਰਧਾਨ ਰਾਕੇਸ਼ ਦੁੱਗਲ, ਜਨਰਲ ਸਕੱਤਰ ਪੀ.ਪੀ. ਸਿੰਘ ਅਤੇ ਪ੍ਰੈਸ ਸਕੱਤਰ ਗੋਬਿੰਦ ਰਾਏ ਸਮੇਤ ਕਈ ਅਹੁਦੇਦਾਰ ਮੌਜੂਦ ਰਹੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰਾਕੇਸ਼ ਦੁੱਗਲ ਨੇ ਕਿਹਾ ਕਿ ਪੱਤਰਕਾਰ ਸਮਾਜ ਵਿੱਚ ਸੱਚ ਅਤੇ ਤੱਥਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਪੱਤਰਕਾਰਾਂ ਦੀਆਂ ਮੁਸ਼ਕਲਾਂ ਨੂੰ ਉਚਿਤ ਪੱਧਰ ’ਤੇ ਉਠਾਉਣ ਦੇ ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਆਪਣੀ ਭੂਮਿਕਾ ਹੋਰ ਮਜ਼ਬੂਤ ਕਰੇਗੀ।ਜ਼ਿਲ੍ਹਾ ਲੁਧਿਆਣਾ ਇਕਾਈ ਦੇ ਪ੍ਰਧਾਨ ਵਰਿੰਦਰ ਕੁਮਾਰ ਨੇ ਕਿਹਾ ਕਿ ਲੁਧਿਆਣਾ ਇਕਾਈ ਵੱਲੋਂ ਪੱਤਰਕਾਰਾਂ ਨੂੰ ਇੱਕਜੁੱਟ ਕਰਕੇ ਪੱਤਰਕਾਰੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਪੱਤਰਕਾਰਾਂ ਨੂੰ ਪੱਤਰਕਾਰੀ ਦੇ ਨਿਯਮਾਂ, ਸੱਚਾਈ ਅਤੇ ਨਿਰਪੱਖਤਾ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ।ਮੀਟਿੰਗ ਦੀ ਕਾਰਵਾਈ ਰਾਜੇਸ਼ ਉੱਪਲ ਨੇ ਸੰਚਾਲਿਤ ਕੀਤੀ ਅਤੇ ਪੰਜਾਬ ਤੋਂ ਪਹੁੰਚੀ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਅਸ਼ੋਕ ਪੁਰੀ, ਮਨਜੀਤ ਸਿੰਘ ਰੋਮਾਣਾ, ਗੁਰਦੀਪ ਸਿੰਘ, ਡਾ. ਕੁਲਦੀਪ ਸਿੰਘ, ਭੁਪਿੰਦਰ ਸਿੰਘ ਪਨੇਸਰ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਕਾਰਜਕਾਰੀ ਮੈਂਬਰ ਹਾਜ਼ਰ ਸਨ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 1 0 6 7 3
Users Today : 7
Users Yesterday : 10