ਲੁਧਿਆਣਾ 17 ਸਤੰਬਰ (ਕੁਨਾਲ ਚੋਪੜਾ) – ਲੁਧਿਆਣਾ ਦੇ ਤਾਜਪੁਰ ਚੌਂਕ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ,
ਜਿੱਥੇ ਸ਼ਰੇਆਮ ਕੁਝ ਲੋਕਾਂ ਵੱਲੋਂ ਨਸ਼ੇ ਦਾ ਟੀਕਾ ਲਗਾਏ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੀ ਸੁਰੱਖਿਆ ਅਤੇ ਨਸ਼ੇ ਦੇ ਵਧਦੇ ਖ਼ਤਰੇ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਨਤਕ ਥਾਵਾਂ ‘ਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਾਰਨ ਰਾਹਗੀਰਾਂ ਅਤੇ ਆਸ-ਪਾਸ ਰਹਿਣ ਵਾਲੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਦਾ ਨੋਟਿਸ ਲੈ ਕੇ ਕੀ ਕਾਰਵਾਈ ਕਰਦੀ ਹੈ।
ਵੀਡੀਓ ਸਾਹਮਣੇ ਆਈ ਹੈ, ਪਰ ਘਟਨਾ ਦੀ ਅਧਿਕਾਰਤ ਪੁਸ਼ਟੀ ਅਤੇ ਪੁਲਿਸ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਹੈ
Author: KUNAL CHOPRA
"News Reporter / Journalist 🖋️




Users Today : 23
Users Yesterday : 25