|

ਪੰਜਾਬ ਦੇ ਮੁੱਖ ਮੰਤਰੀ ਨੇ ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ

ਤਲਵੰਡੀ ਸਾਬੋ (ਬਠਿੰਡਾ) 14 ਅਪ੍ਰੈਲ ( ਰਾਵਤ ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ `ਤੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਇੱਥੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ…

|

ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ,ਕਿਸਾਨਾਂ ਨੂੰ ਨਹੀਂ ਆਉਂਣ ਦਿੱਤੀ ਜਾਵੇਗੀ ਕੋਈ ਸਮੱਸਿਆ : ਆਰ.ਕੇ. ਕੌਸ਼ਿਕ

ਬਠਿੰਡਾ, 14 ਅਪ੍ਰੈਲ ( ਰਾਵਤ ): ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਮੇਂ ਸਿਰ ਖ਼ਰੀਦਿਆਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਆਰ.ਕੇ. ਕੌਸ਼ਿਕ ਨੇ ਸਥਾਨਕ ਮੁੱਖ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ…

|

ਵਾਟਰ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ

ਬਠਿੰਡਾ 15 ਅਪ੍ਰੈਲ  ( ਕੁਲਵੰਤ ਕਾਲਝਰਾਨੀ)  ਵਾਟਰ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿਸਟਰਡ ਨੰਬਰ 31 ਦੀ ਇੱਕ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਡਿਵੀਜ਼ਨ ਨੰਬਰ ਇੱਕ ਦੋ ਅਤੇ ਤਿੰਨ ਦੀਆਂ ਜੋ ਬ੍ਰਾਂਚ ਕਮੇਟੀਆਂ ਬਣਾਈਆਂ ਗਈਆਂ ਸਨ ਉਨ੍ਹਾਂ ਬ੍ਰਾਂਚ ਕਮੇਟੀਆਂ ਨੂੰ ਸਰਬਸੰਮਤੀ ਨਾਲ ਭੰਗ ਕਰ…

|

ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਚੋਰੀ ਕੀਤੇ ਮੋਟਰ ਸਾਇਕਲ ਸਮੇਤ ਦੋਸ਼ੀ ਕਾਬੂ

ਬਠਿੰਡਾ ,15 ਅਪ੍ਰੈਲ ( ਗੁਰਪ੍ਰੀਤ ਚਹਿਲ )       ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਅੱਜ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਮੁੱਖ ਅਫਸਰ ਇੰਸਪੈਕਟਰ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਬੀਤੀ ਬਾਰਾਂ ਤਰੀਕ ਨੂੰ ਸੰਦੀਪ ਸਿੰਘ ਪੁੱਤਰ…

|

ਕਣਕ ਨੂੰ ਖਰੀਦਣ ਸਮੇਂ ਖਰੀਦ ਏਜੰਸੀਆਂ ਕਰ ਰਹੀਆਂ ਨੇ ਕਿਸਾਨਾਂ ਦੀ ਭਾਰੀ ਲੁੱਟ

ਬਠਿੰਡਾ, 15 ਅਪ੍ਰੈਲ (ਸਨੀ ਚਹਿਲ )    ਹਰ ਪਾਸਿਉਂ ਮਾਰ ਝੱਲ ਰਿਹਾ ਕਿਸਾਨ ਆਪਣੀ ਫਸਲ ਵੇਚਣ ਵੇਲੇ ਵੀ ਠੱਗਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਕਈ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਫ਼ਸਲ ਖਰੀਦਣ ਸਮੇਂ ਓਹਨਾ ਨਾਲ 500ਗ੍ਰਾਮ ਤੋਂ ਲੈਕੇ 800ਗ੍ਰਾਮ ਤੱਕ ਕਣਕ ਵੱਧ ਤੋਲ ਕੇ ਓਹਨਾ ਨਾਲ ਠੱਗੀ ਮਾਰੀ ਜਾ ਰਹੀ ਹੈ।…

|

ਸਰਕਾਰੀ ਹਸਪਤਾਲ ਬਠਿੰਡਾ ਦੇ ਸਟਰੇਚਰ ਬੁਰੀ ਤਰ੍ਹਾਂ ਜਖ਼ਮੀ

ਬਠਿੰਡਾ ,15ਅਪ੍ਰੈਲ ( ਸਨੀ ਚਹਿਲ ) ਬਠਿੰਡਾ ਦੇ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਸਟਰੇਚਰ ਆਪਣੇ ਆਖਰੀ ਸਾਹਾਂ ਤੇ ਹਨ। ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਕੁੱਝ ਆਗੂਆਂ ਵੱਲੋਂ ਇੱਥੇ ਆਕੇ ਡਾਕਟਰਾਂ ਆਦਿ ਨੂੰ ਸਮੇਂ ਸਿਰ ਆਉਣ ਅਤੇ ਮਰੀਜਾਂ ਦੀ ਸਹੀ ਢੰਗ ਨਾਲ ਦੇਖਭਾਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਪਰ ਮਰੀਜਾਂ ਨੂੰ ਮੁੱਢਲੇ…

ਲੋੜਵੰਦ ਔਰਤ ਦੀ ਇੱਕ ਮਹੀਨੇ ਦਾ ਰਾਸ਼ਨ ਦੇ ਕੇ ਮਦਦ ਕੀਤੀ

  ਸੰਗਤ ਮੰਡੀ, 8ਅਪ੍ਰੈਲ(ਪੱਤਰ ਪ੍ਰੇਰਕ) ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਮਾਨਵ ਸੇਵਾ ਫਾਉਂਡੇਸ਼ਨ ਪੰਜਾਬ ਨੇ ਲੋੜਵੰਦ ਗ਼ਰੀਬ ਔਰਤ ਦੀ ਇੱਕ ਮਹੀਨੇ ਦਾ ਰਾਸ਼ਨ ਦੇ ਕੇ ਮਦਦ ਕੀਤੀ।ਗੱਲਬਾਤ ਦੌਰਾਨ ਸੰਸਥਾ ਦੇ ਸੂਬਾ ਪ੍ਰਧਾਨ ਡਾ. ਗੁਰਦੀਪ ਘੁੱਦਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਨਵਰੀਤ ਕੌਰ ਪਤਨੀ ਕੇਵਲ ਸਿੰਘ ਵਾਸੀ ਬਠਿੰਡਾ ਜੋ ਕਿ…

|

ਕੌਮੀ ਲੋਕ ਅਦਾਲਤ ਦਾ ਆਯੋਜਨ 14 ਮਈ ਨੂੰ

ਬਠਿੰਡਾ 5 ਅਪ੍ਰੈਲ ( ਰਾਵਤ ) : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਕਮਲਜੀਤ ਲਾਂਬਾ ਮਾਨਯੋਗ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀ, ਬਠਿੰਡਾ, ਸਬ-ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ 14 ਮਈ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…

|

ਸ਼ਹਿਰ ਅੰਦਰਲੇ ਟੋਭਿਆਂ ਦੀ ਸਾਫ਼-ਸਫ਼ਾਈ ਕਰਨੀ ਬਣਾਈ ਜਾਵੇ ਯਕੀਨੀ: ਡਿਪਟੀ ਕਮਿਸ਼ਨਰ

ਬਠਿੰਡਾ 7 ਅਪ੍ਰੈਲ ( ਰਾਵਤ) : ਆਗਾਮੀ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਛੁਟਕਾਰੇ ਦੇ ਮੱਦੇਨਜ਼ਰ ਸ਼ਹਿਰ ਅੰਦਰਲੇ ਸਾਰੇ ਟੋਭਿਆਂ ਦੀ ਸਾਫ਼-ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਅਗਾਊਂ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ…

|

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦਾ ਕੀਤਾ ਦੌਰਾ

ਬਠਿੰਡਾ 7 ਅਪ੍ਰੈਲ ( ਰਾਵਤ): ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮਿਲਕ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦੁਆਰਾ ਬਣਾਏ ਜਾ ਰਹੇ ਪ੍ਰੋਡਕਟਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖ਼ਾਸ ਤੌਰ ਤੇ ਆਈਸ ਕਰੀਮ ਦੇ ਉਤਪਾਦਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਪਲਾਂਟ…