ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ ਕਰਵਾਏ-ਬਠਿੰਡਾ
ਬਠਿੰਡਾ, 03 ਜਨਵਰੀ 2024 ( ਰਾਵਤ ) ਅੱਜ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਵਿਖੇ ਮਾਣਕ ਬਿਉਰੇ (BIS) ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ੍ਰੀ ਇਕਬਾਲ ਸਿੰਘ ਬੁੱਟਰ ਨੇ ਸ਼ਿਰਕਤ ਕੀਤੀ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਵਿਦਿਆਰਥੀਆਂ ਨੂੰ ਹਰੇਕ ਉਤਪਾਦ ਦੀ ਗੁਣਵੱਤਾ ਅਤੇ ਸ਼ੁੱਧਤਾ ਬਾਰੇ ਜਾਣਕਾਰੀ ਉਹਨਾਂ ਦੀ…